ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
![]() |
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਦ੍ਰਿਸ਼। |
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਮਗਰੋਂ ਨਗਰ ਕੀਰਤਨ ਦਾ ਬਜ਼ਾਰ ਮਾਈ ਸੇਵਾਂ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਢਾਬ ਵਸਤੀ ਰਾਮ, ਜੌੜਾ ਪਿੱਪਲ, ਬਜ਼ਾਰ ਲੁਹਾਰਾ, ਚੌਂਕ ਲਛਮਣਸਰ, ਚੌਂਕ ਬਾਬਾ ਸਾਹਿਬ, ਚੌਂਕ ਪਰਾਗਦਾਸ ਆਦਿ ਥਾਵਾਂ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਜਸਪਾਲ ਸਿੰਘ, ਸ. ਇਕਬਾਲ ਸਿੰਘ ਮੁਖੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।

.jpg)