The Hind Canadian Times

A Multilingual International Magazine

The Hind Canadian Times

A Multilingual International Magazine

Khalsa Diwan Society Vancouvernagar kirtanSurreyThe Hind Canadian TimesVaisakhi

ਖ਼ਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵੱਲੋਂ ਵਿਸਾਖੀ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਵੱਡੀ ਗਿਣਤੀ ਵਿਚ ਸ਼ਰਧਾਲੂ ਬੜੇ ਉਮਾਹ ਤੇ ਉਤਸ਼ਾਹ ਨਾਲ ਸ਼ਾਮਲ ਹੋਏ

ਸਰੀ, 14 ਅਪ੍ਰੈਲ (ਹਰਦਮ ਮਾਨ)-ਖਾਲਸਾ ਦੀਵਾਨ ਸੁਸਾਇਟੀ ਰੌਸ ਸਟਰੀਟ ਵੈਨਕੂਵਰ ਵੱਲੋਂ ਹਰ ਸਾਲ ਦੀ ਤਰ੍ਹਾਂ ਵਿਸਾਖੀ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ  ਸਜਾਇਆ ਗਿਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ। ਬੀਸੀ ਦੇ ਪ੍ਰੀਮੀਅਰ ਡੇਵਿਡ ਈਬੀ, ਸਪੀਕਰ ਰਾਜ ਚੌਹਾਨ , ਮੰਤਰੀ ਜਗਰੂਪ ਬਰਾੜ,  ਗੈਰੀ ਬੈਗ, ਨਿੱਕੀ ਸ਼ਰਮਾ ਤੇ ਮੰਤਰੀ ਮੰਡਲ ਦੇ ਹੋਰ ਸਾਥੀਆਂ ਤੋਂ ਇਲਾਵਾ ਵਿਰੋਧੀ ਧਿਰ ਕੰਸਰਵੇਟਿਵ ਪਾਰਟੀ ਦੇ ਆਗੂ ਜੌਹਨ ਰਸਟੈਡ ਤੇ ਸਾਥੀ ਵਿਧਾਇਕ ਮਨਦੀਪ ਧਾਲੀਵਾਲ, ਸਟੀਵ ਕੂਨਰ, ਬਰਾਇਨ ਟੈਪਰ ਤੇ ਹੋਰਾਂ ਨੇ ਦੀਵਾਨ ਵਿਚ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਵਿਸਾਖੀ ਦੇ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਵੈਨਕੂਵਰ ਫਰੇਜਰ ਵਿਊ ਤੋਂ ਐਨ ਡੀ ਪੀ ਉਮੀਦਵਾਰ ਮਨੋਜ ਭੰਗੂ, ਸਰੀ ਸੈਂਟਰ ਤੋਂ ਰਣਦੀਪ ਸਿੰਘ ਸਰਾਏ, ਸਰੀ ਨਿਊਟਨ ਤੋਂ ਸੁਖ ਧਾਲੀਵਾਲ ਤੇ ਹੋਰ ਆਗੂਆਂ ਨੇ ਵੀ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ।

ਨਗਰ ਕੀਰਤਨ 11-30 ਵਜੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਅਤੇ ਰੌਸ ਸਟਰੀਟ, ਮਰੀਨ ਡਰਾਈਵ, ਮੇਨ ਸਟਰੀਟ, ਫਰੇਜਰ ਸਟਰੀਟ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਵੈਨਕੂਵਰ ਪੁਲੀਸ ਟੁਕੜੀ ਵੱਲੋਂ ਵੀ ਸਲਾਮੀ ਦਿੱਤੀ ਗਈ ਤੇ ਬੈਂਡ ਧੁਨਾਂ ਨਾਲ ਸਵਾਗਤ ਕੀਤਾ ਗਿਆ। ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਗੁਰਬਾਣੀ ਜਾਪ ਕਰਦੀ ਹੋਈ ਨਾਲ ਨਾਲ ਪੈਦਲ ਚਲ ਰਹੀ ਸੀ। ਗਤਕਾ ਪਾਰਟੀਆਂ ਨੇ ਵੀ ਆਪਣੇ ਜੌਹਰ ਵਿਖਾਏ।  ਸਾਰੇ ਰਸਤੇ ’ਚ ਸ਼ਰਧਾਲੂਆਂ ਨੇ ਵੱਖ ਵੱਖ ਸਵਾਦੀ ਪਕਵਾਨਾਂ ਦੇ ਲੰਗਰ ਲਾਏ ਹੋਏ ਸਨ।

ਮੌਸਮ ਸਾਫ ਅਤੇ ਧੁੱਪ ਹੋਣ ਕਰ ਕੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਗਰ ਕੀਰਤਨ ਵਿਚ ਸ਼ਾਮਿਲ ਹੋਏ। ਨਗਰ ਕੀਰਤਨ ਦੀ ਸਫਲਤਾ ਲਈ ਖਾਲਸਾ ਦੀਵਾਨ ਸੁਸਾਇਟੀ ਦੇ ਪ੍ਰਧਾਨ ਕੁਲਦੀਪ ਸਿੰਘ ਥਾਂਦੀ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਭ ਨੂੰ ਵਿਸਾਖੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।

ਨਗਰ ਕੀਰਤਨ ਦੌਰਾਨ ਗੁਲਾਟੀ ਪਬਲਿਸ਼ਰਜ਼ ਸਰੀ ਵੱਲੋਂ ਪੰਜਾਬੀ ਪੁਸਤਕਾਂ ਦੀ ਪ੍ਰਦਰਸ਼ਨੀ ਲਾਈ ਗਈ ਜਿਸ ਨੂੰ ਨਗਰ ਕੀਰਤਨ ਵਿਚ ਸ਼ਾਮਿਲ ਪੰਜਾਬੀ ਪਿਆਰਿਆਂ ਨੇ ਭਰਪੂਰ ਹੁੰਗਾਰਾ ਦਿੱਤਾ। ਪੁਸਤਕਾਂ ਦੇ ਸਟਾਲ ਉਪਰ ਉੱਘੇ ਫਿਲਮੀ ਕਲਾਕਾਰ ਤੇ ਲੇਖਕ ਰਣਬੀਰ ਰਾਣਾ ਵੀ ਪੁੱਜੇ ਅਤੇ ਲੋਕਾਂ ਨੂੰ ਪੁਸਤਕਾਂ ਪੜ੍ਹਨ ਲਈ ਪ੍ਰੇਰਿਆ।

ਹਰਦਮ ਮਾਨ

ਬੀ.ਸੀ., ਕੈਨੇਡਾ

Leave a Reply

Your email address will not be published. Required fields are marked *