The Hind Canadian Times

A Multilingual International Magazine

The Hind Canadian Times

A Multilingual International Magazine

239 croreJalandhar districtThe Hind Canadian Times

ਜਲੰਧਰ ਜ਼ਿਲ੍ਹੇ ‘ਚ ਕਿਸਾਨਾਂ ਨੂੰ 239 ਕਰੋੜ ਰੁਪਏ ਦੀ ਅਦਾਇਗੀ, ਹੁਣ ਤੱਕ 1,17,150 ਮੀਟਰਕ ਟਨ ਕਣਕ ਮੰਡੀਆਂ ਚ ਪੁੱਜੀ, 1,13,719 ਮੀਟਰਕ ਟਨ ਹੋਈ ਖਰੀਦ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੁਚਾਰੂ ਢੰਗ ਨਾਲ ਖਰੀਦ, ਸਮੇਂ-ਸਿਰ ਲਿਫਟਿੰਗ ਅਤੇ ਅਦਾਇਗੀ ਯਕੀਨੀ ਬਣਾਉਣ ਦੀ ਕੀਤੀ ਹਦਾਇਤ

ਪੰਜਾਬ ਸਰਕਾਰ ਵਲੋਂ ਕਣਕ ਦਾ ਇਕ-ਇਕ ਦਾਣਾ ਖਰੀਦਣ ਦੀ ਵਚਬੱਧਤਾ ਦੁਹਰਾਈ

ਜਲੰਧਰ, 22 ਅਪ੍ਰੈਲ : (The Hind Canadian Times) :  ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿੱਥੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਉੱਥੇ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਨਿਰਵਿਘਨ ਖਰੀਦ ਜਾਰੀ ਹੈ।

ਖਰੀਦ ਪ੍ਰਬੰਧਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖਰੀਦ ਕੀਤੀ ਗਈ ਕਣਕ ਦੀ ਹੁਣ ਤੱਕ 239 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 1,17,150 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 1,13,719 ਮੀਟਰਕ ਟਨ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕਰ ਲਈ ਗਈ ਹੈ।

ਡਾ. ਅਗਰਵਾਲ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਦੀਆ 79 ਮੰਡੀਆਂ ਵਿੱਚ 5.25 ਲੱਖ ਮੀਟਰਕ ਟਨ ਕਣਕ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ  ਫ਼ਸਲ ਦੀ ਬੰਪਰ ਪੈਦਾਵਾਰ ਨੂੰ ਦੇਖਦਿਆਂ 23 ਆਰਜ਼ੀ ਮੰਡੀਆਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੇ ਸੀਜ਼ਨ ਨੂੰ ਸਫਲਤਾਪੂਰਵਕ  ਨੇਪਰੇ ਚਾੜ੍ਹਨ ਲਈ ਸੁਚਾਰੂ ਢੰਗ ਨਾਲ ਖਰੀਦ, ਸਮੇਂ-ਸਿਰ ਲਿਫਟਿੰਗ ਅਤੇ ਅਦਾਇਗੀ ਯਕੀਨੀ ਬਣਾਈ ਜਾਵੇ।

ਡਾ. ਅਗਰਵਾਲ ਨੇ ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧਤਾ ਦੁਹਰਉਂਦਿਆਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਾਰਦਾਨੇ ਦੀ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਖਰੀਦ ਕੇਂਦਰਾਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਉਧਰ ਦੂਜੇ ਪਾਸੇ ਕਿਸਾਨਾਂ ਅਤੇ ਮਜ਼ਦੂਰਾਂ ਵਲੋਂ ਮੰਡੀਆਂ ਵਿੱਚ ਕੀਤੇ ਗਏ ਸੁਚਾਰੂ ਪ੍ਰਬੰਧਾਂ ਦੀ ਸ਼ਲਾਘਾ ਵੀ ਕੀਤੀ ਗਈ।

Leave a Reply

Your email address will not be published. Required fields are marked *