The Hind Canadian Times

A Multilingual International Magazine

The Hind Canadian Times

A Multilingual International Magazine

member of the Uttar Pradesh Minorities Commissionobeisance at Sachkhand Sri Harmandir SahibS. Parminder SinghThe Hind Canadian Times

ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਦਫ਼ਤਰ ਪੁੱਜਣ ’ਤੇੇ ਮੈਂਬਰ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, 7 ਅਗਸਤ- (The Hind Canadian Times) : ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਤੇ ਘਟਗਿਣਤੀ ਕਮਿਸ਼ਨ ਦੇ ਮੈਂਬਰ ਸ. ਪਰਮਿੰਦਰ ਸਿੰਘ ਨੇ ਅੱਜ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ। ਸ਼੍ਰੋਮਣੀ ਕਮੇਟੀ ਦਫ਼ਤਰ ਆਉਣ ’ਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਅੰਦਰ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਅਤੇ ਖ਼ਾਸਕਰ ਨਗਰ ਕੀਰਤਨ ਸਮੇਂ ਸ. ਪਰਮਿੰਦਰ ਸਿੰਘ ਨੇ ਹਮੇਸ਼ਾ ਵੱਡਾ ਸਹਿਯੋਗ ਕੀਤਾ ਹੈ। ਸਿੱਖ ਸੰਗਤਾਂ ਨਾਲ ਤਾਲਮੇਲ ਕਰਕੇ ਇਨ੍ਹਾਂ ਵੱਲੋਂ ਗੁਰਮਤਿ ਸਮਾਗਮਾਂ ਨੂੰ ਸਫ਼ਲ ਕਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਸ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਪਾਸੋਂ ਇਸੇ ਤਰ੍ਹਾਂ ਸਹਿਯੋਗ ਕਰਦੇ ਰਹਿਣ ਦੀ ਆਸ ਪ੍ਰਗਟਾਈ।

ਇਸ ਮੌਕੇ ਸ. ਪਰਮਿੰਦਰ ਸਿੰਘ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਜਿਥੇ ਵੱਖ-ਵੱਖ ਸੂਬਿਆਂ ਵਿਚ ਧਰਮ ਪ੍ਰਚਾਰ ਕਾਰਜ ਕਰ ਰਹੀ ਹੈ, ਉਥੇ ਹੀ ਉੱਤਰ ਪ੍ਰਦੇਸ਼ ਵਿਚ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਦੇ ਵਿਸ਼ੇਸ਼ ਯਤਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਉਹ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸਤਿਗੁਰਾਂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ. ਪਰਮਿੰਦਰ ਸਿੰਘ ਦੀ ਪਤਨੀ ਬੀਬੀ ਇੰਦਰਪ੍ਰੀਤ ਕੌਰ, ਸਪੁੱਤਰ ਸ. ਗਗਨਦੀਪ ਸਿੰਘ ਤੇ ਹੋਰ ਮੌਜੂਦ ਸਨ।

Leave a Reply

Your email address will not be published. Required fields are marked *