ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ ਨੇ ਖੁਦ ਸਵੈ-ਗਣਨਾ ਕਰਕੇ ਲੋਕਾਂ ਨੂੰ ਜਨਗਣਨਾ ਵਿੱਚ ਭਾਗ ਲੈਣ ਦੀ ਅਪੀਲ ਕੀਤੀ I
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ ਨੇ ਖੁਦ ਸਵੈ-ਗਣਨਾ ਕਰਕੇ ਲੋਕਾਂ ਨੂੰ ਜਨਗਣਨਾ ਵਿੱਚ ਭਾਗ ਲੈਣ ਦੀ ਅਪੀਲ ਕੀਤੀ
THE HIND CANADIAN TIMES EDITORIAL DESK –
ਲੁਧਿਆਣਾ: ਜਨਗਣਨਾ 2027 ਦੇ ਤਹਿਤ ਸਵੈ-ਗਣਨਾ (Self Enumeration) ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ), ਲੁਧਿਆਣਾ ਵੱਲੋਂ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੀ ਨਿਰਧਾਰਤ ਸਮੇਂ ਅੰਦਰ ਆਪਣੀ ਸਵੈ-ਗਣਨਾ ਜ਼ਰੂਰ ਪੂਰੀ ਕਰਨ ਅਤੇ ਜਨਗਣਨਾ 2027 ਵਿੱਚ ਸਰਗਰਮ ਯੋਗਦਾਨ ਪਾਉਣ।
ਨਾਗਰਿਕ ਆਨਲਾਈਨ ਪੋਰਟਲ se.census.gov.in ਰਾਹੀਂ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਜਾਣਕਾਰੀ ਖੁਦ ਭਰ ਕੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਇਸ ਨਾਲ ਜਨਗਣਨਾ ਦੇ ਕੰਮ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਸਹੀ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਮਦਦ ਮਿਲੇਗੀ।
ਮੁੱਖ ਤਰੀਕਾਂ:
- ਸਵੈ-ਗਣਨਾ (Self Enumeration): 16 ਨਵੰਬਰ ਤੋਂ 30 ਨਵੰਬਰ 2026 ਤੱਕ।
- ਫੀਲਡ ਵਰਕ (Houselisting & Housing Census): 1 ਦਸੰਬਰ 2026 ਤੋਂ 4 ਜਨਵਰੀ 2027 ਤੱਕ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਨਗਣਨਾ 2027 ਦੇ ਇਸ ਮਹੱਤਵਪੂਰਨ ਕਾਰਜ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਨਿਰਧਾਰਤ ਸਮੇਂ ਅੰਦਰ ਸਵੈ-ਗਣਨਾ ਕਰਕੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved