ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜੀਵਿਕਾ ਲੋਨ ਮੇਲਾ ਲਗਾਇਆ ਗਿਆ।
123 ਸੈਲਫ਼ ਹੈਲਪ ਗਰੁੱਪਾਂ ਨੂੰ 1.84 ਕਰੋੜ ਰੁਪਏ ਤੋਂ ਵੱਧ ਦੀ ਸਵੈ ਸਹਾਇਤਾ ਸਮੂਹ ਲਿਮਟ ਜਾਰੀ ਕਰਨ ਦੇ ਮਨਜ਼ੂਰੀ ਤੇ ਅਦਾਇਗੀ ਪੱਤਰ ਦਿੱਤੇ
THE HIND CANADIAN TIMES EDITORIAL DESK –
JALANDHAR, PUNJAB | November 27, 2026
ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜੀਵਿਕਾ ਲੋਨ ਮੇਲਾ ਲਗਾਇਆ ਗਿਆ। ਇਹ ਲੋਨ ਮੇਲਾ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਅਗਵਾਈ ਵਿੱਚ ਜ਼ਿਲ੍ਹੇ ਵਿਚਲੇ ਸਵੈ ਸਹਾਇਤਾ ਸਮੂਹਾਂ ਨੂੰ ਬੈਂਕ ਵਿੱਚ ਕੈਸ਼ ਕ੍ਰੈਡਿਟ ਲਿਮਟ ਕਰਵਾਉਣ ਲਈ ਲਗਾਇਆ ਗਿਆ ਸੀ।
ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਗੁਰਪ੍ਰੀਤ ਭੁੱਲਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ਬਣੇ 123 ਸਵੈ ਸਹਾਇਤਾ ਸਮੂਹਾਂ ਨੂੰ ਕੈਸ਼ ਕ੍ਰੈਡਿਟ ਲਿਮਟ ਅਧੀਨ ਕੁੱਲ 1,84,50,000 ਰੁਪਏ ਸਵੈ ਸਹਾਇਤਾ ਸਮੂਹ ਲਿਮਟ ਜਾਰੀ ਕਰਨ ਦੇ ਮਨਜ਼ੂਰੀ ਅਤੇ ਅਦਾਇਗੀ (ਸੈਂਕਸ਼ਨ ਐਂਡ ਡਿਸਬਰਸਮੈਂਟ) ਪੱਤਰ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਜ਼ਿਲ੍ਹੇ ਵਿੱਚ ਲਗਭਗ 2300 ਸਵੈ ਸਹਾਇਤਾ ਸਮੂਹ ਚੱਲ ਰਹੇ ਹਨ ਅਤੇ 23,000 ਤੋਂ ਵੱਧ ਔਰਤਾਂ ਇਨ੍ਹਾਂ ਸਮੂਹਾਂ ਜ਼ਰੀਏ ਇਸ ਮਿਸ਼ਨ ਨਾਲ ਜੁੜੀਆਂ ਹੋਈਆਂ ਹਨ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਬੈਂਕਰਜ਼ ਅਤੇ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਦਾ ਲੋਨ ਮੇਲੇ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਇਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦਾ ਲਾਭ ਲੈ ਕੇ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਆਤਮ ਨਿਰਭਰ ਬਣਨ ਦੀ ਅਪੀਲ ਕੀਤੀ।
ਇਸ ਮੌਕੇ ਐਲ.ਡੀ.ਐਮ. ਐਮ.ਐਸ. ਮੋਤੀ, ਡੀ.ਪੀ.ਐਮ. ਸੁਖਵੰਤ ਕੌਰ, ਡੀ.ਐਫ.ਐਮ. ਕੋਮਲ ਕਸ਼ਯਪ, ਅਕਾਊਂਟੈਂਟ ਵਿਕਾਸ ਬਖਸ਼ੀ, ਵੱਖ-ਵੱਖ ਬੈਂਕਾਂ ਦੇ ਕਰਮਚਾਰੀ ਅਤੇ ਹੋਰ ਸਟਾਫ਼ ਮੌਜੂਦ ਸੀ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved