Advocate Harjinder Singh Dhami
ਗਠਜੋੜ ਨਾਲ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਪੈਰਵੀ ਅਤੇ ਸਿੱਖ ਮਸਲਿਆਂ ਦੇ ਸਾਰਥਕ ਹੱਲ ਦੀ ਆਸ ਬੱਝੀ
THE HIND CANADIAN TIMES EDITORIAL DESK –
AMRITSAR, PUNJAB | November 24, 2026
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਅੱਜ ਹੋਏ ਗਠਜੋੜ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੰਜਾਬ ਦੀ ਭਲਾਈ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੀ ਦਿਸ਼ਾ ਵਿਚ ਇਕ ਅਹਿਮ ਸਿਆਸੀ ਕਦਮ ਕਰਾਰ ਦਿੱਤਾ ਹੈ।
ਜਾਰੀ ਇਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੀਆਂ ਵਿਲੱਖਣ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਪ੍ਰਸਥਿਤੀਆਂ ਨੂੰ ਧਿਆਨ ਵਿਚ ਰੱਖਦਿਆਂ ਸੂਬੇ ਦੇ ਭਵਿੱਖ ਲਈ ਲਏ ਜਾਣ ਵਾਲੇ ਫ਼ੈਸਲੇ ਬੇਹੱਦ ਮਹੱਤਵਪੂਰਨ ਹਨ ਅਤੇ ਇਸ ਗਠਜੋੜ ਤੋਂ ਪੰਜਾਬ ਦੇ ਹਿੱਤਾਂ ਦੀ ਬਿਹਤਰ ਪੈਰਵੀ ਹੋਣ ਅਤੇ ਸਿੱਖ ਮਸਲਿਆਂ ਦੇ ਸਰਲੀਕਰਨ ਦੀ ਵੱਡੀ ਉਮੀਦ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ, ਸੂਬੇ ਦੇ ਹੱਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਰਾਜਨੀਤਕ ਜਮਾਤ ਹੈ। ਇਸ ਪਾਰਟੀ ਦਾ ਇਤਿਹਾਸ ਪੰਜਾਬ ਦੇ ਸੰਘਰਸ਼ਾਂ, ਪੰਥਕ ਸਰੋਕਾਰਾਂ ਅਤੇ ਲੋਕ ਹਿੱਤਾਂ ਨਾਲ ਜੁੜਿਆ ਰਿਹਾ ਹੈ। ਅਜਿਹੇ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਈ ਸਿਆਸੀ ਸਾਂਝ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਦੇ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਪਾਰਟੀਆਂ ਆਪਸੀ ਸਹਿਯੋਗ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਪੰਜਾਬ ਦੀਆਂ ਸਮੱਸਿਆਵਾਂ ਤੇ ਪੰਥ ਦੇ ਮਸਲਿਆਂ ਲਈ ਪ੍ਰਭਾਵਸ਼ਾਲੀ ਯਤਨ ਕਰਨਗੀਆਂ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved