ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਿਰਕਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਮੱਥਾ ਟੇਕਿਆ I
THE HIND CANADIAN TIMES EDITORIAL DESK –
JALANDHAR, PUNJAB | November 21, 2026
ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸ੍ਰੀ ਸਤਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਦੋਵਾਂ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਜ਼ਿਲ੍ਹਾ ਵਾਸੀਆਂ ਦੀ ਸੁੱਖ-ਸ਼ਾਂਤੀ ਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਅਤੇ ਮਹਾਨ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ, ਜੋ ਸਾਨੂੰ ਸੱਚਾਈ, ਬਰਾਬਰਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀਆਂ ਹਨ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved