ਜ਼ਿਲ੍ਹਾ ਚੋਣ ਅਧਿਕਾਰੀ ਅਗਰਵਾਲ ਨੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ ਆਰ ਓਜ) ਨਾਲ ਮੀਟਿੰਗ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਆਗਾਮੀ ਵਿਧਾਨ ਸਭਾ ਚੋਣਾਂ ਨੂੰ ਸੁਰੱਖਿਅਤ, ਸੁਤੰਤਰ, ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾਣ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਅਗਰਵਾਲ
The Hind Canadian Times Editorial Desk –
ਲੁਧਿਆਣਾ, 13 ਨਵੰਬਰ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ, ਲੁਧਿਆਣਾ, ਡਾ. ਹਿਮਾਂਸ਼ੂ ਅਗਰਵਾਲ ਨੇ ਆਪਣੇ ਦਫ਼ਤਰ ਵਿਖੇ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਆਗਾਮੀ ਵਿਧਾਨ ਸਭਾ ਚੋਣਾਂ-2027 ਨੂੰ ਸੁਰੱਖਿਅਤ, ਸੁਤੰਤਰ, ਸੁਚਾਰੂ, ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸੀ।
ਜ਼ਿਲ੍ਹਾ ਚੋਣ ਅਧਿਕਾਰੀ ਅਗਰਵਾਲ ਨੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ ਆਰ ਓਜ) ਨਾਲ ਮੀਟਿੰਗ ਕਰਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਵੇਂ ਨਿਯੁਕਤ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਯੋਗਤਾ ਮਿਤੀ 01.01.2027 ਦੇ ਆਧਾਰ ‘ਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰੇਕ ਯੋਗ ਵੋਟਰ ਦੀ ਰਜਿਸਟ੍ਰੇਸ਼ਨ ਵੋਟਰ ਵਜੋਂ ਹੋਵੇ।
ਉਨ੍ਹਾਂ ਅੱਗੇ ਕਿਹਾ ਕਿ ‘ਸਵੀਪ’ ਗਤੀਵਿਧੀਆਂ ਰਾਹੀਂ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ, ਤਾਂ ਜੋ ਨੌਜਵਾਨ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਸਾਰੇ ਵਿਧਾਨ ਸਭਾ ਹਲਕਿਆਂ ਅਧੀਨ ਬਣਨ ਵਾਲੇ ਡਿਸਪੈਚ ਕੇਂਦਰਾਂ (ਸਮੱਗਰੀ ਰਵਾਨਗੀ ਕੇਂਦਰਾਂ) ਅਤੇ ਗਿਣਤੀ ਕੇਂਦਰਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ।
ਇਸ ਤੋਂ ਇਲਾਵਾ, ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੀਆਂ ਸਹੂਲਤਾਂ, ਜਿਵੇਂ ਕਿ ਵ੍ਹੀਲਚੇਅਰ, ਪਖਾਨੇ, ਪੀਣ ਵਾਲਾ ਪਾਣੀ, ਬਿਜਲੀ, ਸ਼ੈੱਡ, ਕੁਰਸੀਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਰੈਂਪ ਆਦਿ ਮੁਹੱਈਆ ਕਰਵਾਏ ਜਾਣ। ਅਧਿਕਾਰੀਆਂ ਨੂੰ ਕਿਹਾ ਗਿਆ ਕਿ ਵੋਟਰਾਂ ਨੂੰ ਚੋਣਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ ਵਾਸਤੇ ਹਰ ਸੰਭਵ ਯਤਨ ਕੀਤੇ ਜਾਣ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved