, ,

ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੂੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ

ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ ਅੰਮ੍ਰਿਤਸਰ, 7 ਮਈ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ…

ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 7 ਮਈ- (The Hind Canadian Times) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਪ੍ਰਤੀ ਵੀ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਸ ਪੀੜਾਮਈ ਘਟਨਾ ਨੇ ਸਿੱਖ ਜਗਤ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ। ਐਡਵੋਕੇਟ ਧਾਮੀ ਨੇ ਹਮਲੇ ਦੌਰਾਨ ਚਲਾਣਾ ਕਰ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ। ਉਨ੍ਹਾਂ ਕਿਹਾ ਕਿ ਇਸ ਦੁਖਦਾਈ ਸਮੇਂ ’ਚ ਸ਼੍ਰੋਮਣੀ ਕਮੇਟੀ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੀ ਹੈ।

The Hind Canadian Times

Leave a Reply

Your email address will not be published. Required fields are marked *

You May Have Missed