ਟੇਬਲ ਟੈਨਿਸ ਮੁਕਾਬਲਿਆਂ ’ਚ ਜਲੰਧਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਸੋਨੇ ਅਤੇ ਦੋ ਚਾਂਦੀ ਦੇ ਤਗਮੇ ਕੀਤੇ ਹਾਸਿਲ

 ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -4 By The Hind Canadian Times Editorial Desk ਜਲੰਧਰ, 16 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਟੇਟ ਗੇਮਜ਼ ਦੌਰਾਨ ਜਲੰਧਰ ਵਿਖੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਖੇਡਾਂ ਤਹਿਤ ਅੱਜ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੌਰਾਨ ਹਲਕਾ ਇੰਚਾਰਜ ਅਤੇ ਸੀਨੀਅਰ ਆਪ ਆਗੂ ਨਿਤਿਨ ਕੋਹਲੀ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ…

 ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ -4

By The Hind Canadian Times Editorial Desk

ਜਲੰਧਰ, 16 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਟੇਟ ਗੇਮਜ਼ ਦੌਰਾਨ ਜਲੰਧਰ ਵਿਖੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਖੇਡਾਂ ਤਹਿਤ ਅੱਜ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਦੌਰਾਨ ਹਲਕਾ ਇੰਚਾਰਜ ਅਤੇ ਸੀਨੀਅਰ ਆਪ ਆਗੂ ਨਿਤਿਨ ਕੋਹਲੀ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ। ਉਨ੍ਹਾਂ ਨੇ ਖਿਡਾਰੀਆਂ ਨੂੰ ਅਸੀਰਵਾਦ ਦਿੰਦਿਆਂ ਭਵਿੱਖ ਵਿੱਚ ਹੋਰ ਵਧੀਆ ਖੇਡ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਅੱਜ ਕਰਵਾਏ ਗਏ ਟੈਨਿਸ ਮੁਕਾਬਲਿਆਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਅੰਡਰ-14 ਲੜਕੇ ਵਿੱਚ ਅੰਮ੍ਰਿਤਸਰ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਜਲੰਧਰ ਤੇ ਪਟਿਆਲਾ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੇ ਵਿੱਚ ਅੰਮ੍ਰਿਤਸਰ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਜਲੰਧਰ ਤੇ ਲੁਧਿਆਣਾ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। 

ਉਨ੍ਹਾਂ ਅੱਗੇ ਦੱਸਿਆ ਕਿ ਅੰਡਰ 21 ਤੋਂ 30 ਸਾਲ ਪੁਰਸ਼ ਵਰਗ ਵਿੱਚ ਜਲੰਧਰ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਅੰਮ੍ਰਿਤਸਰ ਤੇ ਬਰਨਾਲਾ ਨੇ ਸਾਂਝੇ ਤੌਰ ‘’ਤੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਜਲੰਧਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਸੋਨੇ ਦਾ ਅਤੇ ਦੋ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ ਅਤੇ ਇਹ ਪ੍ਰਾਪਤੀ ਜਲੰਧਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਗਿਆ।

Published by The Hind Canadian Times (Canada, U.K.,
& India Bureaus)

© 2026 The Hind Canadian Times. All rights
reserved.

To report an error or give feedback on this
story/news/article, contact: thehindcanadiantimes@gmail.com

 

The Hind Canadian Times

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports