, , , ,

ਵੈਨਕੂਵਰ ਵਿਚਾਰ ਮੰਚ ਦੀ ਮੀਟਿੰਗ ‘ਚ ਪੰਜਾਬੀ ਸਾਹਿਤ ਦੇ ਪਸਾਰ ਅਤੇ ਲੇਖਕਾਂ ਦੀ ਪੜ੍ਹਨ-ਰੁਚੀ ਬਾਰੇ ਵਿਚਾਰ ਚਰਚਾ

ਸਰੀ, 18 ਅਕਤੂਬਰ (ਹਰਦਮ ਮਾਨ) – ਵੈਨਕੂਵਰ ਵਿਚਾਰ ਮੰਚ ਦੀ ਇੱਕ ਸਾਹਿਤਕ ਮੀਟਿੰਗ ਗੁਲਾਟੀ ਪਬਲਿਸ਼ਰਜ਼ ਲਿਮਟਿਡ, ਸਰੀ ਦੇ ਵਿਹੜੇ ਵਿਚ ਹੋਈ, ਜਿਸ ਵਿੱਚ ਹਰਦੇਵ ਸਿੰਘ ਅਰਸ਼ੀ ਅਤੇ ਸਤੀਸ਼ ਗੁਲਾਟੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸਿਆਟਲ, ਬਰੈਂਪਟਨ ਅਤੇ ਕੈਲੀਫੋਰਨੀਆ ਵਿੱਚ ਹੋਈਆਂ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸਾਂ ਦੇ ਯੋਗਦਾਨ, ਪੰਜਾਬੀ ਸਾਹਿਤ ਦੇ ਵਿਕਾਸ ਅਤੇ ਲੇਖਕਾਂ ਵਿੱਚ…

ਸਰੀ, 18 ਅਕਤੂਬਰ (ਹਰਦਮ ਮਾਨ) – ਵੈਨਕੂਵਰ ਵਿਚਾਰ ਮੰਚ ਦੀ ਇੱਕ ਸਾਹਿਤਕ ਮੀਟਿੰਗ ਗੁਲਾਟੀ ਪਬਲਿਸ਼ਰਜ਼ ਲਿਮਟਿਡ, ਸਰੀ ਦੇ ਵਿਹੜੇ ਵਿਚ ਹੋਈ, ਜਿਸ ਵਿੱਚ ਹਰਦੇਵ ਸਿੰਘ ਅਰਸ਼ੀ ਅਤੇ ਸਤੀਸ਼ ਗੁਲਾਟੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਸਿਆਟਲ, ਬਰੈਂਪਟਨ ਅਤੇ ਕੈਲੀਫੋਰਨੀਆ ਵਿੱਚ ਹੋਈਆਂ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸਾਂ ਦੇ ਯੋਗਦਾਨ, ਪੰਜਾਬੀ ਸਾਹਿਤ ਦੇ ਵਿਕਾਸ ਅਤੇ ਲੇਖਕਾਂ ਵਿੱਚ ਪੁਸਤਕਾਂ ਪੜ੍ਹਨ ਦੀ ਘਟ ਰਹੀ ਰੁਚੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਵਿਚ ਬੋਲਦਿਆਂ ਮੋਹਨ ਗਿੱਲ ਅਤੇ ਸਤੀਸ਼ ਗੁਲਾਟੀ ਨੇ ਬਰੈਂਪਟਨ ਵਿੱਚ ਹੋਈ ਤਿੰਨ ਰੋਜ਼ਾ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸ ਦੀ ਕਾਰਗੁਜ਼ਾਰੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸੇ ਤਰ੍ਹਾਂ ਸ਼ਾਇਰ ਜਸਵਿੰਦਰ ਅਤੇ ਹਰਦਮ ਮਾਨ ਨੇ ਕੈਲੀਫੋਰਨੀਆ ਵਿੱਚ ਵਿਪਸਾਅ ਵੱਲੋਂ ਕਰਵਾਈ ਗਈ 26ਵੀਂ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸ ਬਾਰੇ ਆਪਣੇ ਅਨੁਭਵ ਸਾਂਝੇ ਕੀਤੇ।

ਇਸ ਮੌਕੇ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸਾਂ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਪ੍ਰਚਾਰ ਤੇ ਪਸਾਰ ਲਈ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ। ਇਨ੍ਹਾਂ ਕਾਨਫਰੰਸਾਂ ਨੂੰ ਦੁਨੀਆ ਭਰ ਵਿੱਚ ਵਸਦੇ ਪੰਜਾਬੀ ਲੇਖਕਾਂ, ਵਿਦਵਾਨਾਂ ਅਤੇ ਸਾਹਿਤ ਪ੍ਰੇਮੀਆਂ ਨੂੰ ਸਾਂਝੇ ਮੰਚ ’ਤੇ ਇਕੱਠੇ ਕਰਨ ਦਾ ਮਹੱਤਵਪੂਰਨ ਉਪਰਾਲਾ ਕਰਾਰ ਦਿੱਤਾ ਗਿਆ। ਅਜਿਹੇ ਸਮਾਗਮਾਂ ਰਾਹੀਂ ਪੰਜਾਬੀ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ, ਸਮਕਾਲੀ ਸਰੋਕਾਰਾਂ ਅਤੇ ਨਵੇਂ ਵਿਚਾਰਾਂ ਬਾਰੇ ਸੰਵਾਦ ਦੇ ਮੌਕੇ ਪੈਦਾ ਹੁੰਦੇ ਹਨ। ਇਨ੍ਹਾਂ ਨਾਲ ਵਿਦੇਸ਼ਾਂ ਵਿੱਚ ਪੰਜਾਬੀ ਸਾਹਿਤਕ ਸਰਗਰਮੀਆਂ ਨੂੰ ਹੁਲਾਰਾ ਮਿਲਣ ਦੇ ਨਾਲ-ਨਾਲ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਨਵੀਂ ਪੀੜ੍ਹੀ ਦੀ ਸਾਂਝ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਵੀ ਵਧਦੀਆਂ ਹਨ।

ਮੀਟਿੰਗ ਦੌਰਾਨ ਲੇਖਕਾਂ ਵਿੱਚ ਦੂਜੇ ਲੇਖਕਾਂ ਦੀਆਂ ਪੁਸਤਕਾਂ ਪੜ੍ਹਨ ਪ੍ਰਤੀ ਘਟ ਰਹੀ ਰੁਚੀ ਦੇ ਮੁੱਦੇ ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਨਾਮਵਰ ਨਾਵਲਕਾਰ ਜਰਨੈਲ ਸਿੰਘ ਸੇਖਾ, ਸਤੀਸ਼ ਗੁਲਾਟੀ, ਮੋਹਨ ਗਿੱਲ, ਜਸਵਿੰਦਰ ਅਤੇ ਅੰਗਰੇਜ਼ ਬਰਾੜ ਨੇ ਕਿਹਾ ਕਿ ਲੇਖਕ ਲਈ ਕੇਵਲ ਆਪਣੀ ਰਚਨਾ ਕਰਨਾ ਹੀ ਕਾਫ਼ੀ ਨਹੀਂ, ਸਗੋਂ ਦੂਜੇ ਲੇਖਕਾਂ ਦੀਆਂ ਪੁਸਤਕਾਂ ਪੜ੍ਹਨਾ ਅਤੇ ਉਨ੍ਹਾਂ ਦੀ ਸਿਰਜਣਾਤਮਕਤਾ ਨਾਲ ਜੁੜਨਾ ਵੀ ਜ਼ਰੂਰੀ ਹੈ। ਪੜ੍ਹਨ ਨਾਲ ਲੇਖਕ ਦੀ ਸਾਹਿਤਕ ਸਮਝ ਵਿਸ਼ਾਲ ਹੁੰਦੀ ਹੈ, ਭਾਸ਼ਾ ਵਿੱਚ ਨਿਖਾਰ ਆਉਂਦਾ ਹੈ ਅਤੇ ਜੀਵਨ ਦੇ ਵੱਖ-ਵੱਖ ਪੱਖਾਂ ਨੂੰ ਡੂੰਘਾਈ ਨਾਲ ਸਮਝਣ ਦਾ ਮੌਕਾ ਮਿਲਦਾ ਹੈ। ਲੇਖਕਾਂ ਵਿੱਚ ਪੜ੍ਹਨ ਦੀ ਰੁਚੀ ਨੂੰ ਮਜ਼ਬੂਤ ਕਰਨਾ ਪੰਜਾਬੀ ਸਾਹਿਤ ਦੇ ਸਿਹਤਮੰਦ ਵਿਕਾਸ ਲਈ ਅਹਿਮ ਹੈ।

ਸਮੁੱਚੀ ਵਿਚਾਰ ਚਰਚਾ ਵਿੱਚ ਇਹ ਗੱਲ ਉੱਭਰ ਕੇ ਸਾਹਮਣੇ ਆਈ ਕਿ ਵਿਸ਼ਵ ਪੰਜਾਬੀ ਸਾਹਿਤਕ ਕਾਨਫਰੰਸਾਂ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਵਿਸ਼ਵ ਪੱਧਰੀ ਪਛਾਣ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਅਜਿਹੇ ਉਪਰਾਲਿਆਂ ਦੀ ਨਿਰੰਤਰਤਾ ਦੇ ਨਾਲ-ਨਾਲ ਲੇਖਕਾਂ ਵਿੱਚ ਪੜ੍ਹਨ, ਵਿਚਾਰ-ਵਟਾਂਦਰੇ ਅਤੇ ਆਪਸੀ ਸਾਹਿਤਕ ਸਾਂਝ ਦੀ ਪਰੰਪਰਾ ਨੂੰ ਮਜ਼ਬੂਤ ਕਰਨਾ ਵੀ ਸਮੇਂ ਦੀ ਲੋੜ ਹੈ।

Author: Hardam Maan, Special
reporter, B.C. CANADA 

Published by The Hind Canadian Times (Canada, U.K.
& India Bureaus)

To report an error or give feedback on this
story/news/article or have a news tip, investigative lead or community press
release from Ontario, BC, Alberta, the U.K., USA or Punjab ?

Contact: thehindcanadiantimes@gmail.com

© 2026 The Hind Canadian Times. All rights
reserved.

About The Author

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

You May Have Missed