ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰ ਅਤੇ ਸੰਘਰਸ਼ ਕਮੇਟੀ ਦੇ ਨਾਲ ਖੜੀ- ਅਮਨ ਅਰੋੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਗਊ ਭਗਤਾਂ ਨਾਲ ਮੀਟਿੰਗ ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਗਹਿਰਾ ਦੁੱਖ ਕੀਤਾ ਵਿਅਕਤ ਕੈਬਨਿਟ ਮੰਤਰੀ ਅਮਨ ਅਰੋੜਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਲੰਧਰ, 16 ਅਕਤੂਬਰ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ। ਇਸ ਦੌਰਾਨ ਉਨਾਂ ਨੇ ਗਊ ਕਮਿਸ਼ਨ ਦੇ ਅਹੁਦੇਦਾਰ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ…

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਗਊ ਭਗਤਾਂ ਨਾਲ ਮੀਟਿੰਗ

ਪਰਵਿੰਦਰ ਸਿੰਘ ਝੋਟਾ ਦੇ ਕਤਲ ’ਤੇ ਗਹਿਰਾ ਦੁੱਖ ਕੀਤਾ ਵਿਅਕਤ

ਕੈਬਨਿਟ ਮੰਤਰੀ ਅਮਨ ਅਰੋੜਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਜਲੰਧਰ, 16 ਅਕਤੂਬਰ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ। ਇਸ ਦੌਰਾਨ ਉਨਾਂ ਨੇ ਗਊ ਕਮਿਸ਼ਨ ਦੇ ਅਹੁਦੇਦਾਰ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਨਾਲ ਇੱਕ ਸੰਖੇਪ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗਊ ਰੱਖਿਆ ਦੀਆਂ ਮੁਸ਼ਕਿਲਾਂ ਸੁਣੀਆਂ।

                   ਇਸ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਵਲੋਂ ਵੱਖ-ਵੱਖ ਗਊਸ਼ਾਲਾਵਾਂ ਅਤੇ ਗਊ ਕਮਿਸ਼ਨ ਬੋਰਡ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਹੈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ। ਉਨ੍ਹਾਂ ਕਿਹਾ ਕਿ ਗਊ ਧਨ ਦੀ ਸਾਂਭ ਸੰਭਾਲ ਅਤੇ ਹੋਰ ਜਰੂਰੀ ਪ੍ਰਬੰਧਾਂ ਨੂੰ ਪੂਰਾ ਕੀਤਾ ਜਾਏਗਾ। ਉਹਨਾਂ ਨੇ ਦੱਸਿਆ ਕਿ ਇਸ ਸਬੰਧੀ ਚੰਡੀਗੜ੍ਹ ਵਿਖੇ ਗਊ ਕਮਿਸ਼ਨ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਮੀਟਿੰਗ 21 ਅਕਤੂਬਰ ਨੂੰ ਰੱਖੀ ਗਈ ਹੈ ਜਿਸ ਵਿੱਚ ਸਾਰੀਆਂ ਸਮੱਸਿਆਵਾਂ ਸੁਣ ਕੇ ਜਲਦ ਤੋਂ ਜਲਦ ਉਹਨਾਂ ਦਾ ਹੱਲ ਕੀਤਾ ਜਾਵੇਗਾ।

            ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ’ਤੇ ਗਹਿਰਾ ਦੁੱਖ ਵਿਅਕਤ ਕਰਦਿਆਂ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰ ਅਤੇ ਸੰਘਰਸ਼ ਕਮੇਟੀ ਦੇ ਨਾਲ ਖੜੀ ਹੈ । ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰ ਅਤੇ ਸੰਘਰਸ਼ ਕਮੇਟੀ ਪ੍ਰਸ਼ਾਸਨ ਨਾਲ ਬੈਠ ਕੇ ਗੱਲਬਾਤ ਕਰੇ ਅਤੇ ਆਪਣੀਆਂ ਮੰਗਾਂ ਦੱਸਣ।

The Hind Canadian Times

Leave a Reply

Your email address will not be published. Required fields are marked *

Latest News

View All

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports