ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ - ਅਨਮਜੋਤ ਕੌਰ
ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਰਹੇਗੀ ਪਹਿਲ- ਅਨਮਜੋਤ ਕੌਰ
The Hind Canadian Times Editorial Desk –
ਖੰਨਾ 12 ਨਵੰਬਰ : ਅਨਮਜੋਤ ਕੌਰ ਪੀ.ਸੀ.ਐਸ. ਨੇ ਅੱਜ ਖੰਨਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਨਵਾਂਸ਼ਹਿਰ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੇ ਪ੍ਰਸ਼ਾਸਨਿਕ ਤਜਰਬੇ ਅਤੇ ਕਾਰਜਕੁਸ਼ਲਤਾ ਨਾਲ ਖੰਨਾ ਵਿਖੇ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲਣ ਦੀ ਉਮੀਦ ਹੈ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਮੁੱਖ ਜ਼ਿੰਮੇਵਾਰੀ ਹੈ। ਇਸ ਲਈ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਵਿਕਾਸ ਕਾਰਜਾਂ ਦੀ ਨਿਗਰਾਨੀ, ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨ ਨੂੰ ਤਰਜੀਹ ਦਿੱਤੀ ਜਾਵੇਗੀ।
ਅਨਮਜੋਤ ਕੌਰ ਨੇ ਕਿਹਾ ਕਿ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋਕ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਅਤੇ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਆਮ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਮਿਲ ਸਕਣ।
Published by The Hind Canadian Times (Canada, U.K. & India Bureaus)
To report an error or give feedback on this story/news/article or have a news tip, investigative lead or community press release from Ontario, BC, Alberta, the U.K., USA or Punjab :
Editorial Desk :
thehindcanadiantimes@gmail.com
Submissions & Press Releases · Global Diaspora Newsroom
© 2026 The Hind Canadian Times. All rights reserved